ਕੇਂਦਰ ਸਰਕਾਰ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦੇਸ਼ ਭਰ ਵਿਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤੇ ,ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਟਰੈਕਟਰਾਂ ਨਾਲ ਸੜਕਾਂ ’ਤੇ ਮਾਰਚ ਕੀਤਾ ।ਇਹ ਟ੍ਰੈਕਟਰ ਮਾਰਚ ਕੱਢਣ ਦਾ ਐਲਾਨ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ), ਕਿਸਾਨ ਮਜ਼ਦੂਰ ਮੋਰਚਾ ਅਤੇ ਸਾਂਝਾ ਕਿਸਾਨ ਮੋਰਚਾ ਵੱਲੋਂ ਸਾਂਝੇ ਤੌਰ ’ਤੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਕੀਤਾ ਗਿਆ।ਕਿਸਾਨਾਂ ਦੇ ਐਲਾਨ ਅਨੁਸਾਰ ਦੁਪਹਿਰ 12 ਤੋਂ 1.30 ਵਜੇ ਤੱਕ ਵੱਡੀਆਂ ਸੜਕਾਂ, ਵੱਡੇ ਮਾਲ, ਟੋਲ ਪਲਾਜ਼ਿਆਂ, ਸਾਇਲੋ ਗੁਦਾਮ ਅੱਗੇ ਟ੍ਰੈਕਟਰ ਮਾਰਚ ਕੱਢਿਆ ਹੈ।
