ਸਲਮਾਨ ਦੀ ਰਿਹਾਇਸ਼ ’ਤੇ ਫਾਇਰਿੰਗ: ਲਾਰੈਂਸ ਬਿਸ਼ਨੋਈ ਦੀ ਕਸਟਡੀ ਲਵੇਗੀ ਮੁੰਬਈ ਪੁਲਿਸ

ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ ਮੁੰਬਈ ਪੁਲੀਸ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਉਸਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਲੋੜੀਂਦੇ ਮੁਲਜ਼ਮ ਐਲਾਨਿਆ ਹੈ। ਇਸ ਸਬੰਧੀ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਕੇਸ ਵਿੱਚ ਗ੍ਰਿਫ਼ਤਾਰ ਵਿੱਕੀ ਗੁਪਤਾ ਤੇ ਸਾਗਰ ਪਾਲ ਨੂੰ ਵੱਲੋਂ ਕਥਿਤ ਤੌਰ ’ਤੇ ਦਿਸ਼ਾ-ਨਿਰਦੇਸ਼ ਮਿਲਦੇ ਰਹੇ ਸਨ। ਉਨ੍ਹਾਂ ਕਿਹਾ ਕਿ ਜਿੱਥੇ ਲਾਰੈਂਸ ਬਿਸ਼ਨੋਈ ਕਿਸੇ ਹੋਰ ਮਾਮਲੇ ਵਿੱਚ ਗੁਜਰਾਤ ਦੀ ਸਾਬਰਮਤੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਉੱਥੇ ਉਸਦਾ ਭਰਾ ਕੈਨੇਡਾ ਜਾਂ ਅਮਰੀਕਾ ਵਿੱਚ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਲਾਰੈਂਸ ਬਿਸ਼ਨੋਈ ਦੀ ਕਸਟਡੀ ਹਾਸਲ ਕੀਤੀ ਜਾਵੇਗੀ।

Spread the love