ਔਜਲਾ ਦੀ ਰੈਲੀ ‘ਚ ਫਾਇ.ਰਿੰਗ ਮਾਮਲਾ, CEO ਨੇ ਡੀਜੀਪੀ ਤੋਂ ਮੰਗੀ ਰਿਪੋਰਟ

ਅੰਮ੍ਰਿਤਸਰ ਦੇ ਅਜਨਾਲਾ ‘ਚ ਕਾਂਗਰਸ ਦੀ ਚੋਣ ਰੈਲੀ ‘ਤੇ ਹੋਈ ਫਾਇਰਿੰਗ ਨੇ ਮਾਹੌਲ ਖਰਾਬ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਸਿਬਿਨ ਸੀ ਨੇ ਇਸ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਤੋਂ ਰਿਪੋਰਟ ਤਲਬ ਕੀਤੀ ਹੈ। ਸੀ.ਈ.ਓ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਦੀ ਆਪਣੇ ਪੱਧਰ ‘ਤੇ ਜਾਂਚ ਕਰਕੇ 24 ਘੰਟਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ, ਤਾਂ ਜੋ ਇਸ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

Spread the love