Salman Khan ਦੇ ਘਰ ਦੇ ਬਾਹਰ ਹੋਈ ਫਾਇਰਿੰਗ

ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ। ਅੱਜ ਸਵੇਰੇ 5 ਵਜੇ ਦੇ ਕਰੀਬ ਦੋ ਅਣਪਛਾਤੇ ਲੋਕਾਂ ਨੇ ਬਾਂਦਰਾ ਸਥਿਤ ਸਲਮਾਨ ਦੇ ਘਰ ਦੇ ਬਾਹਰ 3 ਰਾਊਂਡ ਫਾਇਰ ਕੀਤੇ। ਘਟਨਾ ਦੌਰਾਨ ਅਦਾਕਾਰ ਘਰ ‘ਚ ਮੌਜੂਦ ਸਨ। ਹਮਲਾਵਰ ਬਾਈਕ ‘ਤੇ ਸਵਾਰ ਸਨ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਨੇ ਦੱਸਿਆ ਕਿ ਅਦਾਕਾਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।

Spread the love