ਸ਼ਰਧਾਲੂਆਂ ਦੀ ਬੱਸ ਪਲਟੀ, 2 ਦੀ ਮੌਤ, 40 ਜ਼ਖ਼ਮੀ

ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ‘ਚ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਸ਼ਨੀਵਾਰ ਤੜਕੇ ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ 40 ਯਾਤਰੀ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਪੁਲਿਸ ਅਤੇ ਯੂਪੀਡੀਏ ਨੇ ਸੈਫ਼ਈ ਅਤੇ ਫ਼ਿਰੋਜ਼ਾਬਾਦ ਦੇ ਮੈਡੀਕਲ ਕਾਲਜਾਂ ’ਚ ਦਾਖ਼ਲ ਕਰਵਾਇਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਡਰਾਈਵਰ ਦੇ ਸੌਣ ਕਾਰਨ ਵਾਪਰਿਆ ਹੈ। ਕਈ ਵਿਅਕਤੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਬੱਸ ਬੈਠੇ ਸਾਰੇ ਸ਼ਰਧਾਲੂ ਛੱਤੀਸਗੜ੍ਹ ਦੇ ਰਹਿਣ ਵਾਲੇ ਹਨ। ਸ਼ਰਧਾਲੂ ਜੰਮੂ ਦੇ ਕਟੜਾ ’ਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ।

Spread the love