ED ਨੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਛਾਪੇਮਾਰੀ ਦੌਰਾਨ ਵਿਦੇਸ਼ੀ ਹਥਿਆਰ, ਕਰੀਬ 300 ਕਾਰਤੂਸ, 5 ਕਰੋੜ ਰੁਪਏ ਅਤੇ 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ। ਕੇਂਦਰੀ ਜਾਂਚ ਏਜੰਸੀ ਨੇ ਵੀਰਵਾਰ ਨੂੰ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ‘ਚ ਕਥਿਤ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਵਿਧਾਇਕ ਅਤੇ ਸੋਨੀਪਤ ਤੋਂ ਕਾਂਗਰਸ ਦੇ ਵਿਧਾਇਕ ਸੁਰਿੰਦਰ ਪੰਵਾਰ ਖਿਲਾਫ ਛਾਪੇਮਾਰੀ ਕੀਤੀ। ਦਿਲਬਾਗ ਸਿੰਘ ਅਤੇ ਉਸ ਦੇ ਸਾਥੀਆਂ ਦੇ ਟਿਕਾਣਿਆਂ ਤੋਂ ਕਰੀਬ 5 ਕਰੋੜ ਰੁਪਏ, ਕਥਿਤ ‘ਗੈਰ-ਕਾਨੂੰਨੀ’ ਵਿਦੇਸ਼ੀ ਹਥਿਆਰ, ਕਰੀਬ 300 ਕਾਰਤੂਸ, 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ, ਚਾਰ-ਪੰਜ ਕਿਲੋਗ੍ਰਾਮ ਸੋਨਾ ਅਤੇ ਦੇਸ਼-ਵਿਦੇਸ਼ ਵਿੱਚ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਕੁਝ ਥਾਵਾਂ ‘ਤੇ ਤਲਾਸ਼ੀ ਜਾਰੀ ਹੈ।