ਅੰਮ੍ਰਿਤਪਾਲ ਸਿੰਘ ਵੱਲੋਂ ਸਿਆਸੀ ਪਾਰਟੀ ਦਾ ਗਠਨ ਜਲਦ

ਖਡੂਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਜਲਦੀ ਹੀ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ।’ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਗਠਨ ਦੇ ਚਾਰ ਸਾਲ ਸੰਪੂਰਨ ਹੋਣ ’ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਹੋਰ ਪਰਿਵਾਰਕ ਮੈਂਬਰ ਤੇ ਨਜ਼ਦੀਕੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਨਤਮਸਤਕ ਹੋਏ ਅਤੇ ਅਰਦਾਸ ਕੀਤੀ।ਇਸ ਉਪਰੰਤ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਜਾ ਰਿਹਾ ਹੈ।

Spread the love