ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ED ਵੱਲੋਂ ਗ੍ਰਿਫਤਾਰ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਆਸ਼ੂ ਵੀਰਵਾਰ ਨੂੰ ਪਹਿਲਾਂ ਜਲੰਧਰ ਦਫ਼ਤਰ ਪੁੱਜੇ, ਜਿੱਥੇ ਉਨ੍ਹਾਂ ਤੋਂ ਈਡੀ ਦੀ ਟੀਮ ਤੋਂ ਪੁੱਛਗਿੱਛ ਕੀਤੀ ਗਈ ।  2 ਦਿਨ ਪਹਿਲਾਂ ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਜਾਰੀ ਕੀਤਾ ਸੀ। ਜਿਸ ਕਾਰਨ ਉਹ ਵੀਰਵਾਰ ED ਦੇ ਸਾਹਮਣੇ ਪੇਸ਼ ਹੋਣ ਲਈ ਜਲੰਧਰ ਪਹੁੰਚੇ । ਹਾਲਾਂਕਿ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਲੈ ਕੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਹੋਈ ਸੀ। ਇਹ ਮਾਮਲਾ ਉਸ ਸਮੇਂ ਦਾ ਹੈ ਜਦੋਂ ਭਾਰਤ ਭੂਸ਼ਣ ਆਸ਼ੂ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਮੰਤਰੀ ਸਨ। ਉਦੋਂ ਉਸ ‘ਤੇ ਇਲਜ਼ਾਮ ਲੱਗੇ ਸਨ ਕਿ ਉਸ ਨੇ ਟਰਾਂਸਪੋਰਟੇਸ਼ਨ ਟੈਂਡਰ ‘ਚ ਘੁਟਾਲਾ ਕੀਤਾ ਹੈ।

Spread the love