ਨਦੀ ‘ਚ ਡੁੱਬ ਰਹੀ ਕੁੜੀ ਨੂੰ ਬਚਾਉਣ ਗਏ 4 ਭਾਰਤੀ ਵਿਦਿਆਰਥੀਆਂ ਦੀ ਮੌਤ

ਰੂਸ ਦੇ ਸੇਂਟ ਪੀਟਰਸਬਰਗ ਨੇੜੇ ਨਦੀ ਵਿੱਚ ਡੁੱਬਣ ਨਾਲ ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਇਹ ਚਾਰੇ ਵਿਦਿਆਰਥੀ ਵੇਲੀਕੀ ਨੋਵਗੋਰੋਡ ਸ਼ਹਿਰ ਵਿੱਚ ਸਥਿਤ ਨੋਵਗੋਰੋਡ ਸਟੇਟ ਯੂਨੀਵਰਸਿਟੀ ਵਿੱਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਨ। ਇਨ੍ਹਾਂ ਵਿੱਚ 18 ਤੋਂ 20 ਸਾਲ ਦੀ ਉਮਰ ਦੇ ਦੋ ਲੜਕੇ ਅਤੇ ਦੋ ਲੜਕੀਆਂ ਸਨ।ਇੱਕ ਭਾਰਤੀ ਵਿਦਿਆਰਥੀ ਵੋਲਖੋਵ ਨਦੀ ਵਿੱਚ ਕੰਢੇ ਤੋਂ ਬਹੁਤ ਦੂਰ ਚਲਾ ਗਿਆ ਸੀ ਅਤੇ ਡੁੱਬਣ ਲੱਗਾ ਜਦੋਂ ਉਸਦੇ ਚਾਰ ਸਹਿਪਾਠੀਆਂ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਖਬਰਾਂ ਮੁਤਾਬਕ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਤਿੰਨ ਹੋਰ ਵਿਦਿਆਰਥੀ ਨਦੀ ‘ਚ ਡੁੱਬ ਗਏ। ਇਕ ਲੜਕੇ ਨੂੰ ਸਥਾਨਕ ਲੋਕਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ।

Spread the love