ਉਡਾਣ ਭਰਨ ਤੋਂ ਬਾਅਦ ਜਹਾਜ਼ ਕਰੈਸ਼, ਹਾਦਸੇ ‘ਚ ਸੰਸਦ ਮੈਂਬਰ ਸਮੇਤ ਚਾਰ ਲੋਕਾਂ ਦੀ ਮੌਤ

ਸ਼ਨੀਵਾਰ ਨੂੰ ਦੱਖਣੀ ਅਮਰੀਕੀ ਦੇਸ਼ ਪੈਰਾਗੁਏ ‘ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੇ ਇੱਕ ਸੰਸਦ ਮੈਂਬਰ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਅਸੂਨਸੀਅਨ ਤੋਂ ਕਰੀਬ 180 ਕਿਲੋਮੀਟਰ ਦੂਰ ਉਡਾਣ ਭਰਨ ਤੋਂ ਬਾਅਦ ਜਹਾਜ਼ ਕਰੈਸ਼ ਹੋ ਗਿਆ। ਸੱਤਾਧਾਰੀ ਕੋਲੋਰਾਡੋ ਪਾਰਟੀ ਦੇ ਸੰਸਦ ਮੈਂਬਰ ਵਾਲਟਰ ਹਾਰਮਸ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਜਹਾਜ਼ ‘ਚ ਸਵਾਰ ਸਨ ਅਤੇ ਹਾਦਸੇ ‘ਚ ਉਸ ਦੀ ਅਤੇ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ। ਪੈਰਾਗੁਏ ਦੇ ਉਪ ਰਾਸ਼ਟਰਪਤੀ ਪੇਡਰੋ ਇਲੀਆਨਾ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਕਿਹਾ, ”ਮੈਨੂੰ ਆਪਣੇ ਸਹਿਯੋਗੀ ਅਤੇ ਦੋਸਤ ਵਾਲਟਰ ਹਾਰਮਸ ਦੇ ਦਿਹਾਂਤ ਦੀ ਦੁਖਦਾਈ ਖਬਰ ਮਿਲੀ ਹੈ। ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਇਕ ਖੇਤ ‘ਚ ਸੜਦਾ ਮਲਬਾ ਦਿਖਾਈ ਦੇ ਰਿਹਾ ਹੈ।

Spread the love