ਗਾਜ਼ਾ ‘ਚ ਜੰਗਬੰਦੀ ਸਮਝੌਤੇ ਨੂੰ ਮਨਜ਼ੂਰੀ

ਇਜ਼ਰਾਇਲੀ ਕੈਬਨਿਟ ਨੇ ਗਾਜ਼ਾ ਵਿੱਚ ਜੰਗਬੰਦੀ ਅਤੇ ਬੰਧਕਾਂ ਦੀ ਰਿਹਾਈ ਲਈ ਹਮਾਸ ਨਾਲ ਸਮਝੌਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਮਝੌਤਾ ਐਤਵਾਰ ਤੋਂ ਲਾਗੂ ਹੋਣਾ ਹੈ।ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਫ਼ਤਰ ਅਤੇ ਹਮਾਸ ਨੇ ਕੁਝ ਘੰਟੇ ਪਹਿਲਾਂ ਕਿਹਾ ਸੀ ਕਿ ਸਮਝੌਤੇ ਦੇ ਖਰੜੇ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।ਇਸ ਸਮਝੌਤੇ ਦਾ ਐਲਾਨ ਸਭ ਤੋਂ ਪਹਿਲਾਂ ਅਮਰੀਕਾ ਅਤੇ ਕਤਰ ਨੇ ਬੁੱਧਵਾਰ ਨੂੰ ਕੀਤਾ ਸੀ।ਇਸ ਤੋਂ ਬਾਅਦ ਇਜ਼ਰਾਇਲੀ ਕੈਬਨਿਟ ਨੇ ਵੀਰਵਾਰ ਨੂੰ ਸਮਝੌਤੇ ਨੂੰ ਮਨਜ਼ੂਰੀ ਦੇਣੀ ਸੀ ਪਰ ਬੈਂਜਾਮਿਨ ਨੇਤਨਯਾਹੂ ਨੇ ਕੈਬਨਿਟ ਦੀ ਵੋਟਿੰਗ ਨੂੰ ਮੁਲਤਵੀ ਕਰ ਦਿੱਤਾ ਅਤੇ ਹਮਾਸ ‘ਤੇ ਸਮਝੌਤੇ ਨੂੰ ਬਦਲਣ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਲਗਾਇਆ।ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਫ਼ਤਰ ਨੇ ਘੋਸ਼ਣਾ ਕੀਤੀ ਕਿ ਦੋਹਾ ਸਥਿਤ ਇਜ਼ਰਾਈਲੀ ਟੀਮ ਨੇ ਸਮਝੌਤੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ।

Spread the love