ਵਿਰਸਾ ਸਿੰਘ ਵਲਟੋਹਾ ਵਲੋਂ ਇਕ ਆਪਣੇ ਇਕ ਫ਼ੇਸਬੁੱਕ ਅਕਾਊਂਟ ਉਤੇ ਵੀਡੀਓ ਵਾਇਰਲ ਕੀਤੀ ਗਈ ਸੀ। ਇਸ ਵੀਡੀਓ ਵਿਚ ਕੁਝ ਕੁ ਗੱਲਾਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਵਿਰੁਧ ਜਾ ਰਹੀਆਂ ਸਨ। ਇਸ ਸਬੰਧੀ ਸਫ਼ਾਈ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਰਫ਼ 27 ਸਕਿੰਟ ਦੀ ਵੀਡੀਓ ਜਾਰੀ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਵਲਟੋਹਾ ਨੂੰ ਪੂਰੀ ਵੀਡੀਓ ਜਨਤਕ ਕਰਨੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਹੋਏ ਪੰਜ ਸਿੰਘ ਸਾਹਿਬਾਨ ਦੇ ਫ਼ੈਸਲਿਆਂ ਨੂੰ ਬਦਲਣ ਸਬੰਧੀ ਜੇਕਰ ਕੋਈ ਭਵਿੱਖ ਵਿਚ ਇਕੱਤਰਤਾ ਹੋਵੇਗੀ ਤੇ ਉਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਸ਼ਾਮਲ ਨਹੀਂ ਹੋਣਗੇ।ਵਿਰਸਾ ਸਿੰਘ ਵਲਟੋਹਾ ਨਾਲ 15 ਅਕਤੂਬਰ ਨੂੰ ਸਕੱਤਰੇਤ ਵਿਖੇ ਹੋਈ ਗੱਲਬਾਤ ਦੌਰਾਨ ਤਲਖ਼ੀ ਦੀ ਵੀਡੀਓ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ‘ਸਾਲਾ-ਸਾਲੀ’ ਕਹਿਣਾ ਮਲਵੱਈਆਂ ਦੀ ਭਾਸ਼ਾ ‘ਚ ਸ਼ਾਮਲ ਹੈ ਤੇ ਗੱਲਬਾਤ ਕਰਦਿਆਂ ਅਜਿਹਾ ਮੂੰਹੋਂ ਨਿਕਲ ਜਾਂਦਾ ਹੈ। ਇਹ ਵੀਡੀਓ ਜਾਰੀ ਕਰ ਕੇ ਉਨ੍ਹਾਂ ਦੀ ਕਿਰਦਾਰਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਹੈ।