ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼ ਕਰਨ ਲਈ ਗਿਆਨੀ ਰਘਬੀਰ ਸਿੰਘ ਵੱਲੋਂ SGPC ਨੂੰ ਆਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਗਿਆਨੀ ਰਘਬੀਰ ਸਿੰਘ ਜਥੇਦਾਰ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਲ 2012 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਗਿਆ ਸੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾਣ। ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖ ਸੰਗਤ, ਦਲ ਪੰਥ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਟਕਸਾਲਾਂ, ਸੰਤਾਂ-ਮਹਾਪੁਰਸ਼ਾਂ, ਵਿਦਵਾਨਾਂ, ਬੁੱਧੀਜੀਵੀਆਂ ਤੇ ਸਮੁੱਚੇ ਸਿੱਖ ਪੰਥ ਨੂੰ ਨਾਲ ਲੈ ਕੇ ਵੱਡੀ ਰਣਨੀਤੀ ਉਲੀਕੇ। ਇਸ ਨਾਲ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਤੇ ਪਿਛਲੇ ਸੰਘਰਸ਼ ਦੌਰਾਨ ਜੇਲ੍ਹਾਂ ਵਿੱਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਵਾਇਆ ਜਾ ਸਕੇ।

Spread the love