ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਰੋੜਾਂ ਦਾ ਸੋਨਾ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਡੇਢ ਕਰੋੜ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਇਹ ਸੋਨਾ ਕਸਟਮ ਵਿਭਾਗ ਨੇ ਦੁਬਈ ਦੇ ਇੱਕ ਯਾਤਰੀ ਤੋਂ ਜ਼ਬਤ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਯਾਤਰੀ ਨੇ ਇਹ ਸੋਨਾ ਆਪਣੇ ਅੰਡਰਵੀਅਰ ਵਿੱਚ ਛੁਪਾ ਲਿਆ ਸੀ। ਪਰ ਉਸ ਨੂੰ ਕਸਟਮ ਵਿਭਾਗ ਨੇ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਲਿਆ।ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਦੁਬਈ ਤੋਂ ਆਈ ਫਲਾਈਟ ‘ਚ ਇਕ ਯਾਤਰੀ ਆਪਣੇ ਅੰਡਰਵੀਅਰ ‘ਚ ਲੁਕੋ ਕੇ ਤਕਰੀਬਨ 2 ਕਿੱਲੋ ਸੋਨਾ ਲੈ ਕੇ ਆਇਆ ਸੀ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਿਵੇਂ ਹੀ ਫਲਾਈਟ ਲੈਂਡ ਹੋਈ, ਚੈਕਿੰਗ ਦੌਰਾਨ ਯਾਤਰੀ ਫੜਿਆ ਗਿਆ। ਜ਼ਬਤ ਕੀਤੇ ਗਏ ਸੋਨੇ ਦੀ ਕੀਮਤ ਕਰੀਬ ਡੇਢ ਕਰੋੜ ਰੁਪਏ ਦੱਸੀ ਜਾ ਰਹੀ ਹੈ।

Spread the love