UK ਦੇ ਗ੍ਰੇਵਸੈਂਡ ਗੁਰਦਵਾਰੇ ਵਿਚ ਦੋ ਲੋਕ ਅਚਾਨਕ ਅੰਦਰ ਆਏ ਅਤੇ ਬੈਠੀ ਸੰਗਤ ਉਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਕਈ ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਤੁਰੰਤ ਇਕ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ, ਇਹ ਘਟਨਾ ਗੁਰਦਵਾਰਾ ਗੁਰੂ ਨਾਨਕ ਦਰਬਾਰ ਵਿਖੇ ਵਾਪਰੀ ਹੈ। ਯੂਕੇ ਦੇ ਗ੍ਰੇਵਸੈਂਡ ਵਿੱਚ ਇੱਕ ਸ਼ੱਕੀ ਨਫ਼ਰਤ ਨਾਲ ਪ੍ਰੇਰਿਤ ਕੱਟੜਪੰਥੀ ਨੇ ਗੁਰੂ ਨਾਨਕ ਦਰਬਾਰ ਗੁਰਦੁਆਰੇ ‘ਤੇ ਹਮਲਾ ਕੀਤਾ, ਜਿਸ ਵਿੱਚ ਦੋ ਸਿੱਖ ਜ਼ਖ਼ਮੀ ਹੋ ਗਏ। ਪੁਲਿਸ ਨੇ ਇੱਕ 17 ਸਾਲਾ ਨੌਜਵਾਨ ਨੂੰ ਕਤਲ ਦੀ ਕੋਸ਼ਿਸ਼ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਹੈ।
