ਹਾਲੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਰਹਿਣਗੇ ਡੇਰਾ ਮੁਖੀ, ਜਸਦੀਪ ਸਿੰਘ ਗਿੱਲ ਨੂੰ ਵਾਰਿਸ ਐਲਾਨਿਆ

ਡੇਰਾ ਬਿਆਸ ਵੱਲੋਂ ਗੱਦੀ ਨੂੰ ਲੈਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ। ਸਪੱਸ਼ਟੀਕਰਨ ਵਿੱਚ ਕਿਹਾ ਗਿਆ ਹੈ ਕਿ ਹਾਲੇ ਜਸਦੀਪ ਸਿੰਘ ਗਿੱਲ ਨੂੰ ਗੱਦੀ ਨਹੀਂ ਸੌਂਪੀ ਗਈ ਹੈ। ਹਾਲੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਡੇਰਾ ਮੁਖੀ ਰਹਿਣਗੇ। ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਦੋਵੇਂ ਮਿਲ ਕੇ ਸਤਸੰਗ ਕਰਿਆ ਕਰਨਗੇ। ਬਿਆਸ ਸਥਿਤ (Dera Beas) ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder singh dhillon) ਨੇ ਆਪਣਾ ਉਤਰਾਧਿਕਾਰੀ ਦਾ ਐਲਾਨ ਕੀਤਾ ਹੈ।  ਉਨ੍ਹਾਂ ਨੇ ਜਸਦੀਪ ਸਿੰਘ ਗਿੱਲ (Jasdeep Singh Gill) ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ।

Spread the love