ਡੇਰਾ ਮੁਖੀ ਨੂੰ ਮਿਲੀ ਪੇਰੋਲ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਠੀਕ ਪਹਿਲਾਂ ਚੋਣ ਕਮਿਸ਼ਨ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਅਰਜ਼ੀ ਨੂੰ ਸ਼ਰਤਾਂ ਸਮੇਤ ਮਨਜ਼ੂਰ ਕਰ ਲਿਆ ਹੈ। ਡੇਰਾ ਮੁਖੀ ਨੂੰ ਪੈਰੋਲ ਦੀ ਮਿਆਦ ਦੌਰਾਨ ਹਰਿਆਣਾ ‘ਚ ਦਾਖਲ ਹੋਣ ‘ਤੇ ਰੋਕ ਰਹੇਗੀ। ਡੇਰਾ ਮੁਖੀ ਚੋਣ ਪ੍ਰਚਾਰ ਨਾਲ ਜੁੜੀ ਕਿਸੇ ਵੀ ਗਤੀਵਿਧੀ ਵਿੱਚ ਹਿੱਸਾ ਨਹੀਂ ਲੈ ਸਕਦਾ। ਇਸ ਦੇ ਨਾਲ ਹੀ ਗੁਰਮੀਤ ਰਾਮ ਰਹੀਮ ਦੇ ਸੋਸ਼ਲ ਮੀਡੀਆ ਰਾਹੀਂ ਕਿਸੇ ਵੀ ਚੋਣ ਪ੍ਰਚਾਰ ਗਤੀਵਿਧੀ ਵਿੱਚ ਹਿੱਸਾ ਲੈਣ ‘ਤੇ ਵੀ ਪਾਬੰਦੀ ਹੋਵੇਗੀ।

Spread the love