ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਇਆ

ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਇਆ

ਮਿਲਾਨ ਇਟਲੀ 18 ਦਸੰਬਰ (ਸਾਬੀ ਚੀਨੀਆਂ ) ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜਾ ਨੂੰ ਮੁੱਖ ਰੱਖਕੇ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਗੁਰਮਿਤ ਸਮਾਗਮ ਉਲੀਕੇ ਜਾ ਰਹੇ ਨੇ ਇਸੇ ਤਰ੍ਹਾਂ ਇਟਲੀ ਦੀ ਰਾਜਧਾਨੀ ਰੋਮ ਦੇ ਨੇੜੇਲੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਵੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਸਿੰਘਾਂ ਭਾਈ ਸਤੀਦਾਸ ਭਾਈ ਮਤੀਦਾਸ ਅਤੇ ਭਾਈ ਦਿਆਲਾਂ ਜੀ ਦੀਆ ਸ਼ਹੀਦੀਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਗੁਰਮਿਤ ਸਮਾਗਮ ਕਰਵਾਇਆ ਗਿਆ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਜਾਬ ਤੋਂ ਆਏ ਬੀਬੀ ਕੁਲਬੀਰ ਕੌਰ ਜਲੰਧਰ ਵਾਲਿਆ ਅਤੇ ਉਨਾਂ ਦੇ ਸਾਥੀਆਂ ਦੁਆਰਾ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ ਉਪਰੰਤ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਬਾਬਾ ਦਲਬੀਰ ਸਿੰਘ , ਪ੍ਰਗਟ ਸਿੰਘ ਅਤੇ ਤਰਲੋਚਨ ਸਿੰਘ ਯੁੱਧਵੀਰ ਸਿੰਘ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਨੌਵੀਂ ਪਾਤਸ਼ਾਹੀ ਦੇ ਸ਼ਹੀਦੀ ਸਫ਼ਰ ਦਾ ਗੌਰਵਮਈ ਇਤਿਹਾਸ ਸਰਵਣ ਕਰਵਾਇਆ ਗਿਆ ਬਾਬਾ ਦਲਬੀਰ ਸਿੰਘ ਨੇ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਆਖਿਆ ਕਿ ਪੋਹ ਦਾ ਮਹੀਨਾ ਸਿੱਖ ਇਤਿਹਾਸ ਵਿੱਚ ਸ਼ਹਾਦਤਾਂ ਦਾ ਮਹੀਨਾ ਕਰਕੇ ਜਾਣਿਆ ਜਾਦਾਂ ਹੈ ਜਿਸ ਤਰ੍ਹਾਂ ਤੇਗ਼ ਬਹਾਦਰ ਜੀ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸ਼ਹਾਦਤ ਕੇ ਕਿ ਜਬਰ ਦਾ ਮੁਕਾਬਲਾ ਸਬਰ ਨਾਲ ਕਰਨਾ ਸਿੱਖਾਇਆ ਸੀ ਇਸ ਦੀ ਮਿਸਾਲ ਇਤਿਹਾਸ ਵਿਚ ਕੀਤੇ ਨਹੀ ਮਿਲਦੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਏ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆ ਦੇ ਸਬੰਧ ਵਿਚ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 21 ਦਸੰਬਰ ਤੋਂ 28 ਦਸੰਬਰ ਤੱਕ ਹਰ ਰੋਜ਼ ਸ਼ਾਮ ਨੂੰ ਸਾਹਿਬ ਜਾਂਦਿਆਂ ਦੀ ਯਾਦ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ ।

Spread the love