ਹਰਿਆਣਾ ਦੇ ਰਾਜਪਾਲ ਨੂੰ ਪੰਜਾਬ ਦਾ ਕਾਰਜਕਾਰੀ ਰਾਜਪਾਲ ਲਗਾਇਆ ਜਾ ਸਕਦਾ !

ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਅਜੇ ਸਵੀਕਾਰ ਨਹੀਂ ਹੋਇਆ ਹੈ। ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਬਾਅਦ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਪੰਜਾਬ ਦੇ ਕਾਰਜਕਾਰੀ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਚਾਰਜ ਮਿਲ ਸਕਦਾ ਹੈ। ਜੇ ਅਜਿਹਾ ਹੁੰਦਾ ਹੈ ਤਾਂ ਕਪਤਾਨ ਸਿੰਘ ਸੋਲੰਕੀ ਤੋਂ ਬਾਅਦ ਦੱਤਾਤ੍ਰੇਯ ਪੰਜਾਬ ਦੇ ਦੂਜੇ ਕਾਰਜਕਾਰੀ ਰਾਜਪਾਲ ਹੋਣਗੇ। ਇਸ ਦੇ ਨਾਲ-ਨਾਲ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਕੰਮ ਵੀ ਦੇਖਣਗੇ। ਸੋਮਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਹੋ ਸਕਦੇ ਹਨ। ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ਼ਨਿੱਚਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Spread the love