ਹਰਿਆਣਾ ਪੁਲਿਸ ਨੇ ਪੱਤਰਕਾਰਾਂ ਨੂੰ ਸਰਹੱਦ ਤੋਂ 1 ਕਿਲੋਮੀਟਰ ਦੂਰ ਰੋਕਣ ਲਈ ਕਿਹਾ !

ਹਰਿਆਣਾ ਪੁਲਿਸ ਵੱਲੋਂ ਪੱਤਰਕਾਰਾਂ ਲਈ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ‘ਚ ਕਿਹਾ ਗਿਆ ਹੈ ਕਿ ਸ਼ੰਭੂ ਬਾਰਡਰ ਜਾਂ ਕਿਸੇ ਹੋਰ ਜਗ੍ਹਾ ‘ਤੇ ਜਿੱਥੇ ਕਿਸਾਨਾਂ ਦ ਡਰਨਾ ਚੱਲ ਰਿਹਾ ਹੈ, ਉਥੇ ਕਾਨੂੰਨ ਅਤੇ ਵਿਵਸਥਾ ਨਾਲ ਸਬੰਧਤ ਡਿਊਟੀ ਚੱਲ ਰਹੀ ਹੈ, ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਭੀੜ ਤੋਂ ਉਚਿਤ ਦੂਰੀ ਬਣਾਈ ਰੱਖੋ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਨੂੰ ਪੰਜਾਬ ਵਿੱਚ ਸਰਹੱਦ ਤੋਂ ਘੱਟੋ-ਘੱਟ 1 ਕਿਲੋਮੀਟਰ ਦੀ ਦੂਰੀ ‘ਤੇ ਪੱਤਰਕਾਰਾਂ ਨੂੰ ਰੋਕਣ ਦੀ ਵੀ ਬੇਨਤੀ ਕੀਤੀ ਗਈ ਹੈ।

Spread the love