ਹਰਿਆਣਾ ਪੁਲਿਸ ਨੇ ਪੰਜਾਬ ਦੀ ਹੱਦ ‘ਚ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਕੀਤਾ ਹਮਲਾ

ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਕੂਚ ਕਰਦੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਰੋਕ ਲਿਆ ਹੈ। ਇਸ ਦੌਰਾਨ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ।ਇਸ ਦੌਰਾਨ ਕਿਸਾਨ ਤੇ ਪੁਲਿਸ ਆਹਮਣੇ ਸਾਹਮਣੇ ਆ ਗਏ ਹਨ। ਇਥੇ ਹਰਿਆਣਾ ਪੁਲਿਸ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਗਈ ਤੇ ਕਿਸਾਨਾਂ ਦੇ ਰੋਸ ਤੇ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਕਿਸਾਨਾਂ ਨੂੰ ਅੱਗੇ ਵਧਣ ਨਹੀਂ ਦਿੱਤਾ ਗਿਆ।ਹਰਿਆਣਾ ਪੁਲਿਸ ਵੱਲੋਂ ਚਲਾਏ ਅੱਥਰੂ ਗੈਸ ਦੇ ਗੋਲਿਆਂ ਕਾਰਨ 3 ਕਿਸਾਨ ਜ਼ਖਮੀ ਹੋ ਗਏ ਹਨ। ਇੱਕ ਕਿਸਾਨ ਦੀ ਸਿਹਤ ਵਿਗੜ ਗਈ ਹੈ। ਉਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਹੈ। ਕਿਸਾਨ ਦੀ ਪਛਾਣ ਹਰਦੀਪ ਸਿੰਘ ਵਜੋਂ ਹੋਈ ਹੈ।

Spread the love