ਅੰਦੋਲਨਕਾਰੀ ਕਿਸਾਨਾਂ ਉੱਤੇ NSA ਲਾਉਣ ਦੀ ਤਿਆਰੀ ਵਿੱਚ ਹਰਿਆਣਾ ਪੁਲਿਸ !

ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਆਗੂਆਂ ਨੂੰ ਨਜ਼ਰਬੰਦ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਹਰਿਆਣਾ ਪੁਲਿਸ ਨੇ ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਕਿਸਾਨਾਂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਸ਼ੰਭੂ ਬਾਰਡਰ ‘ਤੇ ਲਗਾਏ ਗਏ ਬੈਰੀਡੇਕਡ ਤੋੜਨ ਦੀ ਕਿਸਾਨਾਂ ਵਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਖਬਰ ਹੈ ਕਿ ਜਿਨ੍ਹਾਂ ਵੱਲੋਂ ਬੈਰੀਕੇਡ ਤੋੜੇ ਗਏ ਹਨ, ਉਨ੍ਹਾਂ ਖਿਲਾਫ ਹਰਿਆਣਾ ਪੁਲਿਸ ਵੱਲੋਂ NSA ਤਹਿਤ ਕਾਰਵਾਈ ਕੀਤੀ ਜਾਵੇਗੀ। ਅੰਬਾਲਾ ਪੁਲਿਸ ਵੱਲੋਂ ਟਵਿੱਟਰ ‘ਤੇ ਆਪਣੇ ਅਧਿਕਾਰਤ ਹੈਂਡਲ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰੋਜ਼ਾਨਾ ਪੁਲਿਸ ਪ੍ਰਸ਼ਾਸਨ ਉਤੇ ਪਥਰਾਅ ਤੇ ਹੰਗਾਮਾ ਕਰਕੇ ਕਾਨੂੰਨ ਵਿਵਸਥਾ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਇਸ ਦੇ ਦੌਰਾਨ ਸਰਕਾਰੀ ਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ।

Spread the love