ਪੰਜਾਬ ‘ਚ ਅਗਲੇ ਦੋ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ

ਪੰਜਾਬ ਤੇ ਹਰਿਆਣਾ ਵਿੱਚ ਪਿਛਲੇ ਦੋ ਦਿਨਾਂ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਬੀਤੇ ਦਿਨ ਹੋਈ ਭਾਰੀ ਬਾਰਿਸ਼ ਕਾਰਨ ਕਈ ਸ਼ਹਿਰ ਜਲ-ਥਲ ਹੋ ਗਏ । ਉੱਥੇ ਹੀ ਹੁਣ ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਿਮਾਚਲ ਵਿੱਚ ਵੀ ਮੀਂਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਵੱਲੋਂ ਹਿਮਾਚਲ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਵਿੱਚ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਦਾ ਖਤਰਾ ਮੰਡਰਾ ਰਿਹਾ ਹੈ । ਪਹਾੜਾਂ ਵਿੱਚ ਭਾਰੀ ਮੀਂਹ ਮਗਰੋਂ ਪੰਜਾਬ ਦੇ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ । ਇਸ ਦੌਰਾਨ ਪਠਾਨਕੋਟ ਦੇ ਸੱਤ ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ । ਪਠਾਨਕੋਟ ਜ਼ਿਲ੍ਹੇ ਦੇ ਸੱਤ ਪਿੰਡ ਤੂਰ, ਚੇਬੇ, ਮਮੀਆ, ਲਸਿਆਨ ਆਦਿ ਵਿੱਚ ਪਾਣੀ ਭਰ ਗਿਆ ਅਤੇ ਉਕਤ ਪਿੰਡਾਂ ਦਾ ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਨਾਲੋਂ ਸੰਪਰਕ ਟੁੱਟ ਗਿਆ।

Spread the love