ਤਾਮਿਲਨਾਡੂ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ

ਤਾਮਿਲਨਾਡੂ ਵਿੱਚ ਇਨ੍ਹੀਂ ਦਿਨੀਂ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਸੂਬੇ ਦੇ ਦੱਖਣੀ ਜ਼ਿਲਿਆਂ ‘ਚ ਕਈ ਥਾਵਾਂ ‘ਤੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਸਥਿਤੀ ਇਹ ਹੈ ਕਿ ਭਾਰੀ ਮੀਂਹ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਭਾਰੀ ਮੀਂਹ ਕਾਰਨ ਕਈ ਇਲਾਕੇ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਏ ਹਨ।ਜਿਸ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਕਈ ਨਦੀਆਂ ਅਤੇ ਝੀਲਾਂ ਦੇ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। ਇਸ ਦੇ ਨਾਲ ਹੀ ਰਾਹਤ ਅਤੇ ਬਚਾਅ ਲਈ NDRF ਅਤੇ SDRF ਦੇ 250 ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।

Spread the love