ਈਰਾਨ ਦੇ ਰਾਸ਼ਟਰਪਤੀ ਦਾ ਹੈਲੀਕਾਪਟਰ ਕ੍ਰੈਸ਼

ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਐਤਵਾਰ ਨੂੰ ਪੂਰਬੀ ਅਜ਼ਰਬਾਈਜਾਨ ਨੇੜੇ ਹਾਦਸਾਗ੍ਰਸਤ ਹੋ ਗਿਆ ਸੀ ਅਤੇ ਅਜੇ ਤੱਕ ਉਸ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਤੋਂ ਬਾਅਦ ਬਚਾਅ ਕਾਰਜ ਜਾਰੀ ਹੈ ਪਰ ਬਚਾਅ ਟੀਮ ਅਜੇ ਤੱਕ ਹੈਲੀਕਾਪਟਰ ਤੱਕ ਨਹੀਂ ਪਹੁੰਚ ਸਕੀ ਹੈ। ਈਰਾਨੀ ਟੈਲੀਵਿਜ਼ਨ ਚੈਨਲ ਮੁਤਾਬਕ ਈਰਾਨ ਦੇ ਤਰਬੇਜ਼ ਸ਼ਹਿਰ ਤੋਂ ਸੰਸਦ ਮੈਂਬਰ ਮੁਹੰਮਦ ਰੇਜ਼ਾ ਮੀਰ ਤਾਜ ਨੇ ਕਿਹਾ ਕਿ ਰਾਸ਼ਟਰਪਤੀ ਇਬਰਾਹਿਮ ਰਾਇਸੀ ਦਾ ਹੈਲੀਕਾਪਟਰ ਅਜੇ ਤੱਕ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹਾਦਸੇ ਵਾਲੀ ਥਾਂ ‘ਤੇ ਪਹੁੰਚਣ ਲਈ ਬਚਾਅ ‘ਚ ਲੱਗੇ ਅਧਿਕਾਰੀ ਅਤੇ ਫੌਜ ਵੀ ਡਰੋਨ ਦੀ ਵਰਤੋਂ ਕਰ ਰਹੀ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਅਤੇ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ ਹੈ।ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਅਤੇ ਵਿਦੇਸ਼ ਮੰਤਰੀ ਹੁਸੈਨ ਅਮੀਰਬਦੁੱਲਾਯਾਨ ਦੀ ਜਾਨ “ਹੈਲੀਕਾਪਟਰ ਹਾਦਸੇ ਤੋਂ ਬਾਅਦ ਖ਼ਤਰੇ ਵਿੱਚ ਹੈ,” ਇੱਕ ਅਣਜਾਣ ਈਰਾਨੀ ਅਧਿਕਾਰੀ ਨੇ ਸਮਾਚਾਰ ਏਜੰਸੀ ਰਾਇਟਰਸ ਨੂੰ ਦੱਸਿਆ।

Spread the love