ਅਮਰੀਕਾ-ਮੈਕਸੀਕੋ ਸਰਹੱਦ ‘ਤੇ ਹੈਲੀਕਾਪਟਰ ਹਾਦਸਾਗ੍ਰਸਤ

ਨਿਊਯਾਰਕ, 9 ਮਾਰਚ (ਰਾਜ ਗੋਗਨਾ)-ਯੂਨਾਇਟਡ ਸਟੇਟ ਨੈਸ਼ਨਲ ਗਾਰਡ ਦਾ ਇੱਕ ਹੈਲੀਕਾਪਟਰ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਹਾਦਸਾਗ੍ਰਸਤ ਹੋ ਗਿਆ। ਇਸ ਘਟਨਾ ‘ਚ ਦੋ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਟੈਕਸਾਸ ਦੇ ਲਾ ਗਰੂਲਾ ਸ਼ਹਿਰ ‘ਚ ਅੱਜ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ। ਹਾਦਸੇ ਦੇ ਸਮੇਂ ਹੈਲੀਕਾਪਟਰ ਵਿੱਚ ਚਾਰ ਲੋਕ ਸਵਾਰ ਸਨ।ਸਟਾਰ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਹੈਲੀਕਾਪਟਰ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਸ਼ਾਮਲ ਹੈਲੀਕਾਪਟਰ ਲਕੋਟਾ ਯੂਐਚ-72 ਕਿਸਮ ਦਾ ਸੀ।

Spread the love