ਪੰਜਾਬ ’ਚ ਮਿਉਂਸਪਲ ਚੋਣਾਂ ਕਰਵਾਉਣ ਲਈ ਹਾਈ ਕੋਰਟ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਉਨ੍ਹਾਂ ਸਾਰੀਆਂ ਨਗਰ ਪਾਲਿਕਾਵਾਂ ਅਤੇ ਨਗਰ ਨਿਗਮਾਂ ਵਿਚ ਚੋਣ ਸ਼ਡਿਊਲ ਨੋਟੀਫ਼ਾਈ ਕਰ ਕੇ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿਤੇ ਹਨ, ਜਿੱਥੇ ਚੋਣਾਂ ਲੰਮੇ ਸਮੇਂ ਤੋਂ ਹੋਣ ਵਾਲੀਆਂ ਹਨ।ਹਾਈ ਕੋਰਟ ਨੇ ਸਨਿਚਰਵਾਰ ਨੂੰ ਜਾਰੀ ਅਪਣੇ ਹੁਕਮਾਂ ’ਚ ਸੂਬੇ ਨੂੰ ਬਿਨਾਂ ਕਿਸੇ ਹੱਦਬੰਦੀ ਦੇ ਚੋਣਾਂ ਕਰਵਾਉਣ ਲਈ 15 ਦਿਨਾਂ ਦੀ ਸਮਾ ਸੀਮਾ ਤੈਅ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਨਗਰ ਨਿਗਮਾਂ ਫ਼ਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਅਤੇ 42 ਨਗਰ ਕੌਂਸਲਾਂ-ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ, ਜਿੱਥੇ ਪੰਜ ਸਾਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਚੋਣਾਂ ਹੋਣੀਆਂ ਸਨ।ਹਾਈ ਕੋਰਟ ਨੇ ਹੁਕਮ ਦਿਤਾ ਹੈ ਕਿ ਇਸ ਅਦਾਲਤ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਨੂੰ ਹੁਕਮ ਦੇਣ ਵਿਚ ਕੋਈ ਝਿਜਕ ਨਹੀਂ ਹੈ ਕਿ ਉਹ ਤੇ ਸੰਵਿਧਾਨਕ ਹੁਕਮਾਂ ਦੀ ਪਾਲਣਾ ਕਰਨ ਅਤੇ ਇਸ ਹੁਕਮ ਦੀ ਮਿਤੀ ਤੋਂ 15 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਨਗਰ ਪਾਲਿਕਾਵਾਂ ਅਤੇ ਨਗਰ ਨਿਗਮਾਂ ਵਿਚ ਚੋਣ ਪ੍ਰੋਗਰਾਮ ਨੋਟੀਫ਼ਾਈ ਕਰ ਕੇ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ, ਬਿਨਾਂ ਨਵੇਂ ਸਿਰੇ ਤੋਂ ਹੱਦਬੰਦੀ ਪ੍ਰਕਿਰਿਆ ਸ਼ੁਰੂ ਕੀਤੇ।

Spread the love