ਬਿਸ਼ਨੋਈ ਦੀ ਜੇਲ੍ਹ ‘ਚ ਇੰਟਰਵਿਊ ਮਾਮਲੇ ‘ਚ ਹਾਈਕੋਰਟ ਦੀ ਵੱਡੀ ਕਾਰਵਾਈ

ਜੇਲ੍ਹ ਵਿਚ ਇੰਟਰਵਿਊ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਏਡੀਜੀਪੀ ਜੇਲ੍ਹਾਂ ਨੂੰ ਤਲਬ ਕਰ ਲਿਆ ਹੈ। ਹਾਈਕੋਰਟ ਨੇ ਸਰਕਾਰ ਵੱਲੋਂ ਜਾਂਚ ਕਮੇਟੀ ਦੀ ਰਿਪੋਰਟ ਪੇਸ਼ ਨਾ ਕਰਨ ਉਤੇ ਇਹ ਹੁਕਮ ਦਿੱਤੇ ਹਨ।ਹਾਈਕੋਰਟ ਨੇ ਕਿਹਾ ਕਿ ਹੁਣ ਏ.ਡੀ.ਜੀ.ਪੀ ਜੇਲ੍ਹਾਂ ਨੂੰ ਅਗਲੀ ਸੁਣਵਾਈ ‘ਤੇ ਹਾਈਕੋਰਟ ‘ਚ ਪੇਸ਼ ਹੋ ਕੇ ਦੱਸਣ ਕਿ ਹੁਣ ਤੱਕ ਇਸ ਮਾਮਲੇ ‘ਚ ਕੀ ਕੀਤਾ ਗਿਆ ਹੈ, ਜੇਲ੍ਹਾਂ ‘ਚ ਮੋਬਾਈਲ ਫ਼ੋਨਾਂ ਦੀ ਤਸਕਰੀ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ ਙਹਾਈਕੋਰਟ ਨੇ ਕਿਹਾ ਕਿ ਸਰਕਾਰ ਜਵਾਬ ਦਾਇਰ ਕਰਨ ਲਈ ਅਜੇ ਵੀ ਸਮਾਂ ਮੰਗ ਰਹੀ ਹੈ, ਜਦਕਿ ਇਹ ਬਹੁਤ ਗੰਭੀਰ ਮਾਮਲਾ ਹੈ। ਸਰਕਾਰ ਨੇ ਵਿਸਥਾਰਤ ਜਵਾਬ ਦਾਖ਼ਲ ਕਰਨ ਲਈ ਡੇਢ ਮਹੀਨੇ ਦਾ ਹੋਰ ਸਮਾਂ ਮੰਗਿਆ ਹੈ।ਹਾਈਕੋਰਟ ਨੇ ਕਿਹਾ ਕਿ ਸਰਕਾਰ ਨੇ ਕੁਝ ਨਹੀਂ ਕੀਤਾ, ਇਸ ਲਈ ਹੁਣ ਏਡੀਜੀਪੀ ਜੇਲ੍ਹਾਂ ਨੂੰ ਪੇਸ਼ ਹੋ ਕੇ ਜਵਾਬ ਦੇਣਾ ਚਾਹੀਦਾ ਹੈ।

Spread the love