ਗੁਆਂਢੀ ਮੁਲਕ ‘ਚ ਤਖ਼ਤਾ ਪਲਟ ਮਗਰੋਂ ਭਾਰਤ ‘ਚ ਹਾਈ ਲੈਵਲ ਐਮਰਜੈਂਸੀ ਬੈਠਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਆਂਢੀ ਦੇਸ਼ ਬੰਗਲਾਦੇਸ਼ ਵਿੱਚ ਤਖ਼ਤਾ ਪਲਟ ਅਤੇ ਸਿਆਸੀ ਉਥਲ-ਪੁਥਲ ਦਰਮਿਆਨ ਆਪਣੇ ਸਰਕਾਰੀ ਨਿਵਾਸ ‘ਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਬੈਠਕ ‘ਚ ਬੰਗਲਾਦੇਸ਼ ਦੀ ਸਥਿਤੀ ‘ਤੇ ਡੂੰਘੀ ਚਰਚਾ ਹੋਈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਮਾਮਲੇ ਦੇ ਅਹਿਮ ਪਹਿਲੂ ਕੈਬਨਿਟ ਕਮੇਟੀ ਦੇ ਸਾਹਮਣੇ ਰੱਖੇ। ਬੰਗਲਾਦੇਸ਼ ਵਿੱਚ, ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਨੌਕਰੀਆਂ ਵਿੱਚ ਰਾਖਵੇਂਕਰਨ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਵੱਡੇ ਵਿਰੋਧ ਪ੍ਰਦਰਸ਼ਨਾਂ ਅਤੇ ਹਿੰਸਾ ਦੇ ਵਿਚਕਾਰ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਅਤੇ ਦੇਸ਼ ਛੱਡ ਕੇ ਭੱਜਣਾ ਪਿਆ।ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਤੋਂ ਇਲਾਵਾ ਵਿਦੇਸ਼ ਮੰਤਰੀ ਜੈਸ਼ੰਕਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਬੰਗਲਾਦੇਸ਼ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨਾਲ ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ। ਇਸ ਤੋਂ ਇਲਾਵਾ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਗੱਲ ਕੀਤੀ ਹੈ।

Spread the love