ਬਟਾਲਾ ਵਿਚ ਤੇਜ਼ ਰਫ਼ਤਾਰ ਬੱਸ ਹੋਈ ਹਾਦਸੇ ਦਾ ਸ਼ਿਕਾਰ; 3 ਹਲਾਕ

ਗੁਰਦਾਸਪੁਰ ਜ਼ਿਲ੍ਹੇ ਵਿਚ ਸੋਮਵਾਰ ਬਾਅਦ ਦੁਪਹਿਰ ਬਟਾਲਾ-ਕਾਦੀਆਂ ਰੋਡ ਉਤੇ ਇਕ ਤੇਜ਼ ਰਫ਼ਤਾਰ ਬੱਸ ਦੇ ਬੇਕਾਬੂ ਹੋ ਕੇ ਪਿੰਡ ਸ਼ਾਹਬਾਦ ਦੇ ਬੱਸ ਸਟਾਪ ਵਿਚ ਜਾ ਵੱਜਣ ਕਾਰਨ ਵਾਪਰੇ ਭਿਆਨਕ ਹਾਦਸੇ ਵਿਚ ਇਕ ਬੱਚੇ ਤੇ ਇਕ ਔਰਤ ਸਣੇ ਘੱਟੋ-ਘੱਟ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ ਇਕ ਹੋਰ ਔਰਤ ਦੇ ਵੀ ਮਾਰੇ ਜਾਣ ਦਾ ਖ਼ਦਸ਼ਾ ਹੈ। ਹਾਦਸੇ ਵਿਚ ਡੇਢ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿਚੋਂ ਕਰੀਬ ਅੱਧੀ ਦਰਜਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Spread the love