ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਲੋਂ ਕੰਗਨਾ ਰਨੌਤ ਵਿਰੁਧ ਮਤਾ ਪਾਸ

ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਨੌਤ ਅਪਣੀਆਂ ਕਈ ਇਤਰਾਜ਼ਯੋਗ ਟਿਪਣੀਆਂ ਕਾਰਨ ਚੁਪਾਸਿਉਂ ਘਿਰਦੀ ਜਾ ਰਹੀ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਵੀ ਕੰਗਨਾ ਰਨੌਤ ਦੀ ਨਿਖੇਧੀ ਕਰਦਿਆਂ ਉਸ ਵਿਰੁਧ ਮਤਾ ਪਾਸ ਕਰ ਦਿਤਾ ਹੈ। ਇਸ ਦੌਰਾਨ ਹਿਮਾਚਲ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਜੈ ਰਾਮ ਠਾਕੁਰ ਨੇ ਕਿਹਾ ਹੈ ਕਿ ਇਹ ਕੰਗਨਾ ਰਨੌਤ ਦੇ ਨਿਜੀ ਵਿਚਾਰ ਹਨ ਤੇ ਭਾਰਤੀ ਜਨਤਾ ਪਾਰਟੀ ਦਾ ਉਨ੍ਹਾਂ ਵਿਚਾਰਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।ਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁਖੂ ਨੇ ਕੰਗਨਾ ਰਨੌਤ ਵਿਰੁਧ ਪੇਸ਼ ਕੀਤੇ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਸਦਨ ’ਚ ਅਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।

Spread the love