ਆਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਸ਼ੁਰੂ

ਖਾਲਸੇ ਦੀ ਚੜ੍ਹਦੀ ਕਲਾ ਤੇ ਸ਼ਾਨ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦਾ ਦੂਜਾ ਪੜਾਅ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਨ ਨਾਲ ਹੋ ਗਿਆ। ਹੋਲੇ ਮਹੱਲੇ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ।ਅਨੰਦਪੁਰ ਸਾਹਿਬ ਵਿਖੇ ਖਾਲਸੇ ਦੇ ਸ਼ਾਨਾਮੱਤੇ ਤਿਓਹਾਰ ਹੋਲੇ ਮਹੱਲੇ ਦੇ ਪਹਿਲੇ ਦਿਨ ਨਿਰਮਲ ਭੇਖ ਵੱਲੋਂ ਉਦਾਸੀ ਸੰਪਰਦਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨਾਲ ਵਿਸ਼ਾਲ ਨਗਰ ਕੀਰਤਨ ਡੇਰਾ ਸੰਤ ਬਾਬਾ ਦਲੀਪ ਸਿੰਘ ਜੀ ਡਮੇਲੀ ਵਾਲਿਆਂ ਦੇ ਅਸਥਾਨ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਸਜਾਇਆ ਗਿਆ।

Spread the love