ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਤੇ ਦੁਬਾਰਾ NSA ਲਾਉਣ ਦਾ ਵਿਰੋਧ

ਸਰਕਾਰ ਵੱਲੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਤੇ ਲੱਗੀ ਐਨ ਐਸ ਏ ਵਿਚ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਨੇ ਕਿਹਾ ਕੇਜਰੀਵਾਲ ਦੇ ਇਸ਼ਾਰੇ ਤੇ ਭਗਵੰਤ ਮਾਨ ਸਿੱਖ ਨੌਜਵਾਨਾਂ ਨਾਲ ਧੱਕੇਸ਼ਾਹੀ ਕਰ ਰਿਹਾ ਹੈ, ਜੋ ਬਰਦਾਸ਼ਤ ਨਹੀਂ ਹੈ। ਫੈਡਰੇਸ਼ਨ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਦਿਲਬਾਗ ਸਿੰਘ ਵਿਰਕ, ਗੁਰਬਖਸ਼ ਸਿੰਘ ਸੇਖੋਂ,ਡਾ ਨਿਰਵੈਰ ਸਿੰਘ ਉੱਪਲ, ਗੁਰਨਾਮ ਸਿੰਘ ਸੈਦਾਂ ਰੁਹੇਲਾ, ਧਰਮਿੰਦਰ ਸਿੰਘ ਰੋੜਾ ਵਾਲੀ, ਗੁਰਕੀਰਤਨ ਸਿੰਘ ਜਲਾਲਾਬਾਦ, ਕੁਲਜੀਤ ਸਿੰਘ ਧੰਜਲ, ਗੁਰਵਿੰਦਰ ਸਿੰਘ ਖਹਿਰਾ ਆਦਿ ਨੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਵੀ ਸਿੱਖ ਨੌਜਵਾਨੀ ਨੂੰ ਜੇਲਾਂ ਵਿੱਚ ਰੋਲਣ ਤੇ ਉੱਤਰ ਆਈ ਹੈ,ਜੋ ਅਤਿ ਨਿੰਦਣਯੋਗ ਹੈ।

Spread the love