ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਆਪਣੇ ਉਮੀਦਵਾਰ ਦਾ ਨਾਂ ਵਾਪਸ ਲਵੇਗੀ। ਇਸ ਦਾ ਐਲਾਨ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤਾ ਗਿਆ ਹੈ। ਖੂਡਰ ਸਾਹਿਬ ਤੋਂ ਭਾਜਪਾ ਨੇ ਮਨਜੀਤ ਸਿੰਘ ਮੰਨਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਆਪ ਨੇ ਲਾਲਜੀਤ ਸਿੰਘ ਭੁੱਲਰ ਤੇ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਟਿਕਟ ਦਿੱਤੀ ਹੈ ਪਰ ਅਜੇ ਕਾਂਗਰਸ ਵੱਲੋਂ ਉਮੀਦਵਾਰ ਨਹੀਂ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਉਮੀਦਵਾਰ ਹਰਪਾਲ ਸਿੰਘ ਬਲੇਰ ਨੂੰ ਟਿਕਟ ਦਿੱਤੀ ਗਈ ਸੀ ਪਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਜੇਲ੍ਹ ‘ਚ ਬੰਦ ਆਗੂ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਦੇ ਐਲਾਨ ਮਗਰੋਂ ਹੁਣ ਉਨ੍ਹਾਂ ਦਾ ਨਾਂ ਵਾਪਸ ਲੈਣ ਦਾ ਐਲਤਨ ਕੀਤਾ ਗਿਆ ਹੈ । ਹਾਲਾਂਕਿ ਮਾਨ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਰਕਾਰ ਅੰਮ੍ਰਿਤਪਾਲ ਦੇ ਕਾਗਜ ਭਰਨ ਨਹੀਂ ਦੇਵੇਗੀ ਜਾਂ ਰੱਦ ਹੋਏ ਤਾਂ ਉਹ ਆਪਣਾ ਉਮੀਦਵਾਰ ਮੈਦਾਨ ‘ਚ ਰੱਖਣਗੇ।
