ਵਾਸ਼ਿੰਗਟਨ ਵਿੱਚ ਇਜ਼ਰਾਈਲੀ ਦੂਤ ਘਰ ਦੇ ਮੂਹਰੇ ਅਮਰੀਕੀ ਸੈਨਿਕ ਨੇ ਆਪਣੇ ਆਪ ਨੂੰ ਪੈਟਰੋਲ ਸੁੱਟ ਕੇ ਅੱਗ ਲਗਾ ਲਈ

ਵਾਸ਼ਿੰਗਟਨ,26 ਫਰਵਰੀ (ਰਾਜ ਗੋਗਨਾ)-ਅਮਰੀਕੀ ਰਾਜਧਾਨੀ ਵਾਸ਼ਿੰਗਟਨ ਡੀ. ਸੀ ‘ਚ ਇਜ਼ਰਾਇਲੀ ਦੂਤਾਵਾਸ ਦੇ ਬਾਹਰ ਇਕ ਅਮਰੀਕੀ ਹਵਾਈ ਫੌਜ ਦੇ ਜਵਾਨ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।ਉਹ ਕਹਿ ਰਿਹਾ ਸੀ – ਮੈਂ ਗਾਜ਼ਾ ਵਿੱਚ ਹੋ ਰਹੀ ਨਸਲਕੁਸ਼ੀ ਵਿੱਚ ਹਿੱਸਾ ਨਹੀਂ ਲਵਾਂਗਾ। ਫਲਸਤੀਨ ਨੂੰ ਆਜ਼ਾਦ ਕਰਵਾਉਣ ਦੀ ਲੋੜ ਹੈ। ਆਜ਼ਾਦ ਫਲਸਤੀਨ। ਹੁਣ ਮੈਂ ਹਮਲੇ ਦੇ ਖਿਲਾਫ ਖਤਰਨਾਕ ਕਦਮ ਚੁੱਕਣ ਜਾ ਰਿਹਾ ਹਾਂ। ਇਹ ਕਹਿੰਦੇ ਹੀ ਅਮਰੀਕੀ ਫੌਜੀ ਨੇ ਖੁਦ ਨੂੰ ਅੱਗ ਲਗਾ ਲਈ।ਦੂਤਾਵਾਸ ਦੇ ਬਾਹਰ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਫਿਲਹਾਲ ਜਵਾਨ ਦੀ ਹਾਲਤ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ। ਜਿਸ ਵਿੱਚ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਅਮਰੀਕੀ ਮੀਡੀਆ ਰਿਪੋਰਟਾਂ ਮੁਤਾਬਕ ਸੁਰੱਖਿਆ ਅਧਿਕਾਰੀਆਂ ਨੇ ਫ਼ੌਜੀ ‘ਤੇ ਵੀ ਬੰਦੂਕ ਦਾ ਇਸ਼ਾਰਾ ਕੀਤਾ। ਰਿਪੋਰਟਾਂ ਮੁਤਾਬਕ ਸੁਰੱਖਿਆ ਅਧਿਕਾਰੀਆਂ ਨੇ ਸਿਪਾਹੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਜਦੋਂ ਉਹ ਦੂਤਘਰ ਦੇ ਬਾਹਰ ਖੜ੍ਹਾ ਸੀ। ਉਸ ਨੇ ਸਿਪਾਹੀ ਨੂੰ ਪੁੱਛਿਆ-ਸਰ, ਕੀ ਅਸੀਂ ਤੁਹਾਡੀ ਕਿਸੇ ਤਰ੍ਹਾਂ ਦੀ ਮਦਦ ਕਰ ਸਕਦੇ ਹਾਂ? ਇਹ ਸੁਣ ਕੇ ਸਿਪਾਹੀ ਨੇ ਆਪਣੇ ਆਪ ਨੂੰ ਅੱਗ ਲਗਾ ਲਈ।ਉਸ ਦੀ ਇਕ ਵੀਡੀਓ ਨੂੰ ਸੋਸ਼ਲ ਮੀਡੀਆ ਤੋਂ ਹਟਾ ਦਿੱਤਾ ਗਿਆ ਹੈ।ਅਮਰੀਕੀ ਮੀਡੀਆ ਮੁਤਾਬਕ ਆਤਮਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਫੌਜੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਆਪਣੇ ਆਪ ਨੂੰ ਅੱਗ ਲਗਾਉਣ ਤੋਂ ਪਹਿਲਾਂ, ਉਹ ‘ਟਵਿਚ’ ਨਾਮਕ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਾਈਵ ਸਟ੍ਰੀਮਿੰਗ ਕਰ ਰਿਹਾ ਸੀ। ਹਾਲਾਂਕਿ ਘਟਨਾ ਤੋਂ ਤੁਰੰਤ ਬਾਅਦ ਵੀਡੀਓ ਨੂੰ ਪਲੇਟਫਾਰਮ ਤੋਂ ਹਟਾ ਦਿੱਤਾ ਗਿਆ।

Spread the love