ਪੰਜਾਬ ‘ਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਇਕ ਦਿਨ ‘ਚ ਤਾਪਮਾਨ ‘ਚ ਲਗਭਗ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ, ਜਦਕਿ ਘੱਟੋ-ਘੱਟ ਤਾਪਮਾਨ ‘ਚ ਲਗਭਗ ਇਕ ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਦੇ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।