ਪੰਜਾਬ ਵਿੱਚ ਸਤੰਬਰ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ

ਪੰਜਾਬ ਵਿੱਚ ਸਤੰਬਰ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਹੋਣੀਆਂ ਹਨ। ਚੋਣਾਂ ਨਾ ਕਰਵਾਉਣ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਪੰਜਾਬ ਸਰਕਾਰ ਤੋਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਜਿਸ ‘ਤੇ ਸੋਮਵਾਰ ਨੂੰ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਸਤੰਬਰ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ।ਪਹਿਲਾਂ 10 ਅਗਸਤ 2023 ਦੀ ਨੋਟੀਫਿਕੇਸ਼ਨ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ 2023 ਤੱਕ ਹੋਣੀਆਂ ਸਨ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ 2023 ਤੱਕ ਹੋਣੀਆਂ ਸਨ। ਪਟੀਸ਼ਨਰ ਨੇ ਵਕੀਲ ਰਾਹੀਂ ਅਦਾਲਤ ਵਿੱਚ ਦਲੀਲ ਦਿੱਤੀ ਕਿ ਜਨਵਰੀ ਵਿੱਚ ਗ੍ਰਾਮ ਪੰਚਾਇਤਾਂ ਭੰਗ ਹੋਣ ਤੋਂ ਬਾਅਦ ਵੀ ਚੋਣਾਂ ਨਹੀਂ ਕਰਵਾਈਆਂ ਗਈਆਂ।

Spread the love