ਬੀਬੀਸੀ ਦੀ ਰਿਪੋਰਟ ਮੁਤਾਬਕ ਅਮਰੀਕਾ ਦੀ ਇੱਕ ਅਦਾਲਤ ਨੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਕੀਤੇ ਇੱਕ ਸਿਵਲ ਕੇਸ ਵਿੱਚ ਭਾਰਤ ਸਰਕਾਰ ਨੂੰ ਸੰਮਨ ਜਾਰੀ ਕੀਤਾ ਹੈ। ਇਹ ਸੰਮਨ ਨਿਊ ਯਾਰਕ ਦੇ ਦੱਖਣੀ ਜ਼ਿਲ੍ਹੇ ਦੀ ਅਦਾਲਤ ਵੱਲੋਂ ਜਾਰੀ ਕੀਤੇ ਗਏ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੇਸ ਵਿੱਚ ਦਾਇਰ ਇਲਜ਼ਾਮਾਂ ਨੂੰ ਖਾਰਿਜ ਕੀਤਾ ਹੈ।ਪੰਨੂ ਵੱਲੋਂ ਦਾਇਰ ਕੀਤੇ ਮੁਕੱਦਮੇ ਵਿੱਚ ਇਲਜ਼ਾਮ ਲਗਾਏ ਗਏ ਹਨ ਕਿ ਉਸ ਦੀ ਹੱਤਿਆ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।18 ਸਤੰਬਰ ਨੂੰ ਜਾਰੀ ਕੀਤੇ ਸੰਮਨ ਵਿੱਚ ਅਜੀਤ ਡੋਵਾਲ, ਭਾਰਤੀ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਮੁਖੀ ਸਮੰਤ ਗੋਇਲ, ਰਾਅ ਦੇ ਏਜੰਟ ਵਿਕਰਮ ਯਾਦਵ ਅਤੇ ਭਾਰਤੀ ਕਾਰੋਬਾਰੀ ਨਿਖਿਲ ਗੁਪਤਾ ਦਾ ਨਾਂ ਵੀ ਸ਼ਾਮਲ ਹੈ।ਬਚਾਅ ਪੱਖ ਨੂੰ 21 ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ।