‘ਕਥਿਤ ਅਸ਼ਲੀਲ ਵੀਡੀਓ’ ਮਾਮਲੇ ‘ਚ ਮੰਤਰੀ ਖ਼ਿਲਾਫ਼ ਕੌਮੀ ਮਹਿਲਾ ਕਮਿਸ਼ਨ ਨੇ ਦਿੱਤੇ ਜਾਂਚ ਦੇ ਹੁਕਮ,

ਭਾਰਤ ਦੇ ਕੌਮੀ ਮਹਿਲਾ ਕਮਿਸ਼ਨ ਨੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਬਲਕਾਰ ਸਿੰਘ ਉੱਤੇ ਲੱਗੇ ਇਤਰਾਜ਼ਯੋਗ ਜਿਨਸੀ ਵਿਵਹਾਰ ਦੇ ਇਲਜ਼ਾਮਾਂ ਬਾਰੇ ਚਿੰਤਾ ਜ਼ਾਹਰ ਕੀਤੀ ਹੈ।ਬਲਕਾਰ ਸਿੰਘ ਜਲੰਧਰ ਜ਼ਿਲ੍ਹੇ ਵਿੱਚ ਪੈਂਦੇ ਕਰਤਾਰਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।ਕਮਿਸ਼ਨ ਨੇ ਇਸ ਮਾਮਲੇ ਵਿੱਚ ਤੁਰੰਤ ਅਤੇ ਨਿਰਪੱਖ ਜਾਂਚ ਲਈ ਕਿਹਾ ਹੈ।ਦਿੱਲੀ ਤੋਂ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੇ ਮਹਿਲਾ ਕਮਿਸ਼ਨ ਨੂੰ ਇਸ ਬਾਰੇ ਲਿਖਤੀ ਸ਼ਿਕਾਇਤ ਕੀਤੀ ਹੈ।ਜਿਸ ਤੋਂ ਬਾਅਦ ਪੰਜਾਬ ਦੇ ਡੀਜੀਪੀ ਨੂੰ ਕਾਰਵਾਈ ਲਈ ਕਿਹਾ ਗਿਆ ਹੈ।ਮੀਡੀਆ ਵੱਲੋਂ ਬਲਕਾਰ ਸਿੰਘ ਨੂੰ ਇਸ ਬਾਰੇ ਸਵਾਲ ਪੁੱਛੇ ਜਾਣ ਉੱਤੇ ਉਨ੍ਹਾਂ ਨੇ ਇਸ ਬਾਰੇ ਕੋਈ ਵੀ ਜਾਣਕਾਰੀ ਹੋਣ ਤੋਂ ਇਨਕਾਰ ਕਰ ਦਿੱਤਾ।ਇਹ ਮਾਮਲਾ ਉਸ ਵੇਲੇ ਉੱਠਿਆ ਹੈ, ਜਦੋਂ ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮ ਹੈ।

Spread the love