ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ‘ਚ ਦਿੱਲੀ ਦੀ ਅਦਾਲਤ ਵੱਲੋਂ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਦੋਸ਼ ਆਇਦ ਕਰਨ ਦੇ ਹੁਕਮ

ਦਿੱਲੀ ਦੀ ਇੱਕ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਛੇ ਮਹਿਲਾ ਪਹਿਲਵਾਨਾਂ ਨਾਲ ਛੇੜਛਾੜ ਤੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਬਿ੍ਜ ਭੂਸ਼ਨ ਸ਼ਰਨ ਸਿੰਘ ਵਿਰੁੱਧ ਅਪਰਾਧਿਕ ਧਮਕੀ ਦੇਣ ਦੇ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਹੈ। ਰਸਮੀ ਤੌਰ ’ਤੇ 21 ਮਈ ਨੂੰ ਦੋਸ਼ ਤੈਅ ਕੀਤੇ ਜਾਣਗੇ। ਅਦਾਲਤ ਨੇ ਇਸ ਮਾਮਲੇ ਵਿੱਚ ਸਹਿ-ਦੋਸ਼ੀ ਅਤੇ ਸਾਬਕਾ ਕੁਸ਼ਤੀ ਸੰਘ ਦੇ ਸਹਾਇਕ ਸਕੱਤਰ ਵਿਨੋਦ ਤੋਮਰ ਵਿਰੁੱਧ ਦੋਸ਼ ਆਇਦ ਕਰਨ ਦਾ ਵੀ ਹੁਕਮ ਦਿੱਤਾ ਹੈ।

Spread the love