ਪੰਜਾਬ ਵਿੱਚ ਆਉਂਦੇ ਚਾਰ ਦਿਨ ਮੁੜ ਜ਼ੋਰ ਫੜੇਗੀ ਗਰਮੀ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਐਤਵਾਰ ਤੋਂ ਗਰਮੀ ਮੁੜ ਜ਼ੋਰ ਫੜ ਲਏਗੀ। ਉਂਜ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਪੱਛਮੀ ਗੜਬੜੀ ਦੇ ਅਸਰ ਕਾਰਨ ਅੱਜ ਪੰਜਾਬ ਵਿੱਚ ਤਾਪਮਾਨ ਔਸਤਨ ਇਕ ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਨੇ 9 ਜੂਨ ਤੋਂ ਅਗਲੇ ਚਾਰ ਦਿਨ ਅਤਿ ਦੀ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤਾਪਮਾਨ 44-45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਪੰਜਾਬ ਵਿੱਚ ਸ਼ਨਿਚਰਵਾਰ ਨੂੰ ਪਠਾਨਕੋਟ ਸਭ ਤੋਂ ਗਰਮ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Spread the love