ਸੁਪਰੀਮ ਕੋਰਟ ‘ਚ ED ਨੇ ਕੇਜਰੀਵਾਲ ਦੇ ਭਾਸ਼ਨ ‘ਤੇ ਜਤਾਇਆ ਇਤਰਾਜ਼

ਸੁਪਰੀਮ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲਣ ਦੇ ਬਾਅਦ ਵੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਲਗਾਤਾਰ ਇਸ ਦੀ ਖ਼ਿਲਾਫ਼ਤ ਕੀਤੀ ਜਾ ਰਹੀ ਹੈ । ਈ. ਡੀ. ਨੇ ਹੁਣ ਸੁਪਰੀਮ ਕੋਰਟ ਪੁੱਜ ਕੇ ਦਾਅਵਾ ਕੀਤਾ ਕਿ ਕੇਜਰੀਵਾਲ ਨੂੰ ‘ਸਪੈਸ਼ਲ ਟਰੀਟਮੈਂਟ’ ਦਿੱਤਾ ਗਿਆ ਹੈ ਅਤੇ ਉਹ ਬਿਆਨ ਦੇ ਕੇ ਅਕਸ ਖ਼ਰਾਬ ਕਰ ਰਹੇ ਹਨ। ਹਾਲਾਂਕਿ ਸੁਪਰੀਮ ਕੋਰਟ ਨੇ ਈ.ਡੀ. ਦੀਆਂ ਦਲੀਲਾਂ ਨੂੰ ਖ਼ਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅੰਤਰਿਮ ਜ਼ਮਾਨਤ ਦੇ ਕੇ ਕੇਜਰੀਵਾਲ ਨੂੰ ਕੋਈ ਵਿਸ਼ੇਸ਼ ਛੋਟ ਨਹੀਂ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਇਸ ਫ਼ੈਸਲੇ ਦੇ ਆਲੋਚਨਾ ਵਾਲੇ ਵਿਸ਼ਲੇਸ਼ਣ ਦਾ ਸਵਾਗਤ ਹੈ। ਦਰਅਸਲ ਈ.ਡੀ. ਵਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਚੋਣ ਰੈਲੀਆਂ ਵਿਚ ਕੇਜਰੀਵਾਲ ਦੇ ਕੁਝ ਭਾਸ਼ਨਾਂ ਬਾਰੇ ਇਤਰਾਜ਼ ਜਤਾਇਆ ਕਿ ਜੇਕਰ ਜਨਤਾ ਆਮ ਆਦਮੀ ਪਾਰਟੀ ਨੂੰ ਵੋਟ ਦਿੰਦੀ ਹੈ ਤਾਂ ਉਨ੍ਹਾਂ (ਕੇਜਰੀਵਾਲ) ਨੂੰ 2 ਜੂਨ ਨੂੰ ਜੇਲ੍ਹ ਨਹੀਂ ਜਾਣਾ ਪਏਗਾ ।ਅਦਾਲਤ ਨੇ ਕਿਹਾ ਕਿ ਅਸੀਂ ਇਸ ਦੇ ਵਿਚ ਨਹੀਂ ਪੈਣਾ ਚਾਹੁੰਦੇ, ਸਾਡਾ ਆਦੇਸ਼ ਸਾਫ਼ ਹੈ ਕਿ ਉਨ੍ਹਾਂ ਨੂੰ ਆਤਮ-ਸਮਰਪਣ ਕਰਨਾ ਹੀ ਪਏਗਾ । ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਕੇਜਰੀਵਾਲ ਨੂੰ 2 ਜੂਨ ਨੂੰ ਆਤਮ-ਸਮਰਪਣ ਕਰਨਾ ਪਏਗਾ ਕਿਉਂਕਿ ਉਨ੍ਹਾਂ ਨੂੰ 1 ਜੂਨ ਤੱਕ ਲਈ ਅੰਤਰਿਮ ਜ਼ਮਾਨਤ ਮਿਲੀ ਹੋਈ ਹੈ ।

Spread the love