ਭਾਰਤ ਕੈਨੇਡਾ ਨਾਲ ਕੰਮ ਕਰਨ ਲਈ ਉਤਸੁਕ : ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਪਣੇ ਕੈਨੇਡੀਅਨ ਹਮਰੁਤਬਾ ਜਸਟਿਨ ਟਰੂਡੋ ਦੇ ਵਧਾਈ ਸੰਦੇਸ਼ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਭਾਰਤ ਆਪਸੀ ਸਮਝ ਅਤੇ ‘ਇਕ-ਦੂਜੇ ਦੀਆਂ ਚਿੰਤਾਵਾਂ’ ਦੇ ਸਨਮਾਨ ਦੇ ਆਧਾਰ ’ਤੇ ਓਟਾਵਾ ਨਾਲ ਕੰਮ ਕਰਨ ਲਈ ਉਤਸੁਕ ਹੈ। ਪਿਛਲੇ ਸਾਲ ਸਤੰਬਰ ’ਚ ਟਰੂਡੋ ਨੇ ਬ੍ਰਿਟਿਸ਼ ਕੋਲੰਬੀਆ ’ਚ ਹਰਦੀਪ ਸਿੰਘ ਨਿੱਝਰ ਦੇ ਕਤਲ ’ਚ ਭਾਰਤੀ ਏਜੰਟਾਂ ਦੀ ਸੰਭਾਵਤ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਉਦੋਂ ਤੋਂ ਹੀ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਤਣਾਅਪੂਰਨ ਬਣੇ ਹੋਏ ਹਨ।ਮੋਦੀ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਵਧਾਈ ਸੰਦੇਸ਼ ਲਈ ਪ੍ਰਧਾਨ ਮੰਤਰੀ ਟਰੂਡੋ ਦਾ ਧੰਨਵਾਦ। ਭਾਰਤ ਆਪਸੀ ਸਮਝ ਅਤੇ ਇਕ ਦੂਜੇ ਦੀਆਂ ਮੁੱਖ ਚਿੰਤਾਵਾਂ ਦਾ ਸਤਿਕਾਰ ਕਰਨ ਦੇ ਅਧਾਰ ’ਤੇ ਸਬੰਧਾਂ ’ਚ ਕੈਨੇਡਾ ਨਾਲ ਕੰਮ ਕਰਨ ਲਈ ਉਤਸੁਕ ਹੈ।’’

https://x.com/narendramodi/status/1800016432492904755

Spread the love