ਐਡਮਿੰਟਨ ਦੇ ਗੁਰਦੁਆਰਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

ਐਡਮਿੰਟਨ (ਅਲਬਰਟਾ), 9 ਅਪ੍ਰੈਲ, 2024; ਇਥੋਂ ਦੇ ਇੱਕ ਨਾਮੀ ਬਿਲਡਰ ਅਤੇ ਸ਼ਹਿਰ ਦੇ ਗੁਰਦਵਾਰਾ ਸਿੱਖ ਟੈਂਪਲ ਦੇ ਪ੍ਰਧਾਨ ਬੂਟਾ ਸਿੰਘ ਗਿੱਲ ਦਾ ਅੱਜ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਬੂਟਾ ਸਿੰਘ ਗਿੱਲ ਜਿਸਦਾ ਪਿਛਲਾ ਪਿੰਡ ਲਾਂਧੜਾ (ਨੇੜੇ ਫਿਲੌਰ) ਹੈ, ਦੇ ਕਾਰੋਬਾਰ ਨਾਲ ਜੁੜੀ ਇੱਕ ਕੰਸਟ੍ਰਕਸ਼ਨ ਸਾਈਟ ’ਤੇ ਇਹ ਘਟਨਾ ਵਾਪਰੀ ਦੱਸੀ ਜਾ ਰਹੀ ਹੈ ਜੋ ਮਿਲਵੁੱਡ ਰਿੱਕ ਸੈਂਟਰ ਦੇ ਨੇੜੇ ਸਥਿੱਤ ਹੈ। ਸੂਤਰਾਂ ਅਨੁਸਾਰ ਹਮਲਾਵਰ ਜਿਸਦਾ ਨਾਮ ਨਿੱਕ ਧਾਲੀਵਾਲ ਹੈ ਵੀ ਕੰਸਟ੍ਰਕਸ਼ਨ ਦੇ ਕਿੱਤੇ ਨਾਲ ਬਤੌਰ ‘ਰੂਫਰ’ ਜੁੜਿਆ ਹੋਇਆ ਸੀ। ਇਸ ਘਟਨਾ ਦਾ ਤੀਜਾ ਸ਼ਿਕਾਰ ਸਰਬਜੀਤ ਸਿੰਘ ਦੱਸਿਆ ਗਿਆ ਹੈ ਜੋ ਇੱਕ ਸਿਵਲ ਇੰਜਨੀਅਰ ਹੈ ਜੋ ਸਖ਼ਤ ਜਖ਼ਮੀ ਹਾਲਤ ਵਿਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ।

Spread the love