ਬਰਾਤੀਆਂ ਨਾਲ ਭਰੀ ਇਨੋਵਾ ਪਾਣੀ ‘ਚ ਰੁੜੀ, 10 ਮੌਤਾਂ

ਗੜ੍ਹਸ਼ੰਕਰ ਤਹਿਸੀਲ ਦੇ ਪਹਾੜੀ ਪਿੰਡ ਜੇਜੋਂ ਦੀ ਖੱਡ ਵਿੱਚ ਆਏ ਮੀਂਹ ਦੇ ਪਾਣੀ ਵਿਚ ਹਿਮਾਚਲ ਪ੍ਰਦੇਸ਼ ਦੇ ਦੇਹਰਾ ਪਿੰਡ ਤੋਂ ਵਿਆਹ ਜਾ ਰਹੇ ਬਰਾਤੀਆਂ ਦੀ ਇਨੋਵਾ ਗੱਡੀ ਰੁੜ ਗਈ। ਉਕਤ ਗੱਡੀ ਵਿਚ ਕਰੀਬ 11 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ 4 ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਇਕ ਵਿਅਕਤੀ ਨੂੰ ਉਥੇ ਖੜ੍ਹੇ ਲੋਕਾਂ ਵੱਲੋਂ ਬਚਾ ਲਿਆ ਗਿਆ ਹੈ।

Spread the love