ਪੜ੍ਹਾਈ ਲਈ 3 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦਾ ਗੋਲੀਆਂ ਮਾਰ ਕਤਲ

ਪੜ੍ਹਾਈ ਲਈ 3 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦਾ ਗੋਲੀਆਂ ਮਾਰ ਕਤਲ

ਮਿਸੀਸਾਗਾ , ਉਨਟਾਰੀਓ (ਕੁਲਤਰਨ ਸਿੰਘ ਪਧਿਆਣਾ ): ਕੈਨੇਡਾ ਦੇ ਮਿਸੀਸਾਗਾ ਵਿਚ ਰਾਏਕੋਟ ਦੇ ਪਿੰਡ ਨੱਥੋਵਾਲ ਦੇ ਨੌਜਵਾਨ ਜਗਰਾਜ ਸਿੰਘ (28 ) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੱਥੋਵਾਲ ਵਾਸੀ ਜਗਰਾਜ ਸਿੰਘ ਕਰੀਬ 3 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਕੈਨੇਡਾ ਦੇ ਮਿਸੀਸਾਗਾ ਵਿਖੇ ਇਹ ਘਟਨਾ ਬੁੱਧਵਾਰ ਰਾਤ 11:45 ਤੇ ਵਾਪਰੀ ਦੱਸੀ ਜਾ ਰਹੀ ਹੈ

ਮ੍ਰਿਤਕ ਨੌਜਵਾਨ ਪੜ੍ਹਾਈ ਦੇ ਨਾਲ-ਨਾਲ ਮਿਸੀਸਾਗਾ ਦੇ ਯਾਰਡ ਉੱਪਰ ਸਕਿਉਰਿਟੀ ਗਾਰਡ ਸੀ, ਜਿੱਥੇ ਰਾਤ ਸਮੇਂ ਦੋ ਹਥਿਆਰਬੰਦ ਵਿਅਕਤੀਆਂ ਨੇ ਜਗਰਾਜ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਗਰਾਜ ਸਿੰਘ ਦੇ ਪਿਤਾ ਬਲਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮਾਤਾ ਸੁਖਦੀਪ ਕੌਰ ਨੇ ਸਖ਼ਤ ਮਿਹਨਤ ਨਾਲ ਪਾਲਣ ਪੋਸ਼ਣ ਕੀਤਾ ਸੀ। ਪੁਲਿਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ , ਪੁਲਿਸ ਮੁਤਾਬਕ ਇਹ ਮਿਥ ਕੇ ਕੀਤਾ ਗਿਆ ਕਤਲ ਹੈ।

Spread the love