ਮੁੰਬਈ ਹਮਲੇ ਦੇ ਦੋਸ਼ੀ ਅਤਿ.ਵਾਦੀ ਦੀ ਹੋਈ ਮੌਤ

ਮੁੰਬਈ ਹਮਲਿਆਂ ਦੇ ਦੋਸ਼ੀ ਅਤੇ ਅੰਤਰਰਾਸ਼ਟਰੀ ਅਤਿਵਾਦੀ ਹਾਫਿਜ਼ ਅਬਦੁਲ ਰਹਿਮਾਨ ਮੱਕੀ ਦੀ ਅੱਜ ਮੌਤ ਹੋ ਗਈ। ਜਮਾਤ-ਉਦ-ਦਾਵਾ  ਅਨੁਸਾਰ, ਅਬਦੁਲ ਰਹਿਮਾਨ ਮੱਕੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ ਅਤੇ ਲਾਹੌਰ ਦੇ ਇਕ ਨਿਜੀ ਹਸਪਤਾਲ ਵਿਚ ਹਾਈ ਸ਼ੂਗਰ ਦਾ ਇਲਾਜ ਕਰਵਾ ਰਿਹਾ ਸੀ।ਮੱਕੀ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪਿਆ ਅਤੇ ਉਸ ਨੇ ਹਸਪਤਾਲ ਵਿਚ ਆਖ਼ਰੀ ਸਾਹ ਲਿਆ।’ ਅਬਦੁਲ ਰਹਿਮਾਨ ਮੱਕੀ ਪਾਕਿਸਤਾਨ ਵਿਚ ਅਤਿਵਾਦ ਦਾ ਸਮਰਥਨ ਕਰਨ ਵਾਲਾ ਇਕ ਵੱਡਾ ਨੇਤਾ ਸੀ। ਉਹ ਅਤਿਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐਲਈਟੀ) ਅਤੇ ਇਸ ਦੇ ਸਿਆਸੀ ਵਿੰਗ ਜਮਾਤ-ਉਦ-ਦਾਵਾ (ਜੇਯੂਡੀ) ਨਾਲ ਜੁੜਿਆ ਹੋਇਆ ਸੀ।ਮੱਕੀ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਦ ਦਾ ਜੀਜਾ ਹੈ। ਹਾਫਿਜ਼ ਸਈਦ ਨੂੰ 2008 ਦੇ ਮੁੰਬਈ ਹਮਲਿਆਂ ਦਾ ਮਾਸਟਰਮਾਈਂਡ ਮੰਨਿਆ ਜਾਂਦਾ ਹੈ। ਭਾਰਤ ਹੀ ਨਹੀਂ ਸੰਯੁਕਤ ਰਾਸ਼ਟਰ ਸਮੇਤ ਕਈ ਦੇਸ਼ ਮੱਕੀ ਨੂੰ ਅਤਿਵਾਦੀ ਐਲਾਨ ਚੁੱਕੇ ਹਨ।

Spread the love