ਹਰਿਆਣਾ ਵੱਲੋਂ ਅੰਬਾਲਾ ਜ਼ਿਲ੍ਹੇ ਦੇ ਕਈ ਪਿੰਡਾਂ ’ਚ ਇੰਟਰਨੈੱਟ ’ਤੇ ਪਾਬੰਦੀ

ਕਿਸਾਨਾਂ ਦੇ ਦਿੱਲੀ ਮਾਰਚ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਮੋਬਾਈਲ ਇੰਟਰਨੈਟ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਪਾਬੰਦੀ ਛੇ ਤੋਂ ਨੌਂ ਦਸੰਬਰ ਤਕ ਜਾਰੀ ਰਹੇਗੀ ਤੇ ਇਸ ਦੌਰਾਨ ਇਕੱਠੇ ਮੈਸੇਜ ਵੀ ਨਹੀਂ ਭੇਜੇ ਜਾ ਸਕਣਗੇ। ਜ਼ਿਕਰਯੋਗ ਹੈ ਕਿ ਕਿਸਾਨਾਂ ਵਲੋਂ ਦਿੱਲੀ ਮਾਰਚ ਵਿਚ ਡਟਣ ਤੋਂ ਬਾਅਦ ਸੂਬਾ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਤਾਂ ਕਿ ਸੂੁਬੇ ਵਿਚ ਅਮਨ ਅਮਾਨ ਨੂੰ ਕਾਇਮ ਰੱਖਿਆ ਜਾ ਸਕੇ।

Spread the love