ਮਿਲਾਨ ਇਟਲੀ (ਸਾਬੀ ਚੀਨੀਆਂ)- ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਅਤੇ ਚੜ੍ਹਦੀ ਕਲਾ ਦੇ ਨਾਲ ਮਨਾਇਆ ਜਾਂਦਾ ਹੈ ਇਸੇ ਹੀ ਤਰ੍ਹਾਂ ਇਟਲੀ ਦੀਆਂ ਸੰਗਤਾਂ ਵੱਲੋ ਗੁਰਦੁਆਰਾ ਸਿੰਘ ਤੈਰਨੀ ਵਿਖੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਦੇ ਲਈ ਇੱਕ ਮਹਾਨ ਨਗਰ ਕੀਰਤਨ 1 ਸਤੰਬਰ ਐਤਵਾਰ ਨੂੰ ਸਜਾਇਆ ਜਾਵੇਗਾ ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਸਥਾਨਿਕ ਸੰਗਤਾਂ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਧਿਆਨ ਵਿੱਚ ਰੱਖ ਕੇ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਨਗਰ ਕੀਰਤਨ ਸਜਾਏ ਜਾਂਦੇ ਹਨ ਇਸ ਸਾਲ ਕਰਵਾਏ ਜਾ ਰਹੇ ਸਮਾਗਮਾਂ ਨੂੰ ਲੈਕੇ ਸੰਗਤਾਂ ਵਿੱਚ ਭਾਰੀ ਉਤਿਸ਼ਾਹ ਹੈ ਇਸ ਮੌਕੇ ਆਈਆਂ ਹੋਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣ ਦੇ ਲਈ ਢਾਡੀ ਸਿੰਘ ਤੇ ਕੀਰਤਨੀ ਜਥੇ ਪਹੁੰਚ ਰਹੇ ਨੇ ਨਗਰ ਕੀਰਤਨ ਵਿਚ ਸ਼ਮਿਲ ਸੰਗਤਾਂ ਵੱਲੋ ਸ਼ਹਿਰ ਦੀ ਪਰਿਕਰਮਾ ਕੀਤੀ ਜਾਵੇਗੀ ਇਸ ਮੌਕੇ ਨਗਰ ਕੌਂਸਲਰ ਦੇ ਅਧਿਕਾਰੀਆਂ ਤੋਂ ਇਲਾਵਾ ਇਟਲੀ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਗੁਰੂ ਦੀਆਂ ਲਾਡਲੀਆਂ ਫੌਜਾਂ ਪਹੁੰਚ ਕਰਕੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਣਗੀਆਂ ਨਿਹੰਗ ਸਿੰਘਾਂ ਦੁਆਰਾ ਗਤਕਾ ਕਲਾ ਦੇ ਜੌਹਰ ਵਿਖਾਏ ਜਾਣਗੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ਦੱਸਣ ਯੋਗ ਹੈ ਕਿ ਇਟਲੀ ਦੀ ਰਾਜਧਾਨੀ ਰੋਮ ਤੋਂ 50 ਕੁ ਕਿਲੋਮੀਟਰ ਦੀ ਦੂਰੀ ਤੇ ਵਸੇ ਹੋਏ ਸ਼ਹਿਰ ਤੈਰਨੀ ਦੇ ਵਿੱਚ ਬਹੁਤ ਸਾਰੇ ਪਰਿਵਾਰ ਰਹਿੰਦੇ ਨੇ ਜਿਨਾਂ ਵੱਲੋਂ ਹਰ ਸਾਲ ਪ੍ਰਕਾਸ਼ ਪੁਰਬ ਦਿਹਾੜੇ ਨੂੰ ਬੜੇ ਹੀ ਉਤਿਸ਼ਾਹ ਨਾਲ ਮਨਾਇਆ ਜਾਂਦਾ ਹੈ