ਜਗਜੀਤ ਸਿੰਘ ਡੱਲੇਵਾਲ ਨੇ ਤੋੜਿਆ ਮਰਨ ਵਰਤ

ਮਰਨ ਵਰਤ ʼਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਫਤਹਿਗੜ੍ਹ ਸਾਹਿਬ ਵਿਖੇ ਆਪਣੇ ਮਰਨ ਵਰਤ ਤੋੜਿਆ।ਇਸ ਦੌਰਾਨ ਕਈ ਹੋਰ ਕਿਸਾਨ ਆਗੂ ਵੀ ਮੌਜੂਦ ਸਨ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਐੱਮਐੱਸਪੀ ਸਣੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਲੜਾਈ ਜਾਰੀ ਰਹੇਗੀ।ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਐੱਮਐੱਸਪੀ ਸਣੇ ਹੋਰ ਕਈ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਸਾਲ 26 ਨਵੰਬਰ ਤੋਂ ਮਰਨ ਵਰਤ ʼਤੇ ਬੈਠੇ ਸਨ।ਡੱਲੇਵਾਲ ਦੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗੁਵਾਈ ਵਾਲੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਸਰਵੰਨ ਸਿੰਘ ਪੰਧੇਰ ਦੀ ਜਥੇਬੰਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗੁਵਾਈ ਵਾਲੇ ਮਜ਼ਦੂਰ ਮੋਰਚੇ ਦੇ ਬੈਨਰ ਹੇਠ ਇਹ ਸੰਘਰਸ਼ ਲੜ ਰਹੀ ਸੀ। ਉਹ ਇਸ ਨੂੰ ਕਿਸਾਨ ਅੰਦੋਲਨ 2.0 ਦਾ ਨਾਮ ਦਿੰਦੇ ਹਨ।

Spread the love